ਅੰਤਰ-ਜ਼ਿਲ੍ਹਾ ਖੇਡਾਂ ਵਿੱਚ ਰਮਨਇੰਦਰ ਕੌਰ ਨੇ ਸੋਨਾ ਜਿੱਤਿਆ

ਲੁਧਿਆਣਾ- ਇੱਥੋਂ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਚੱਲ ਰਹੀਆਂ 64ਵੀਆਂ ਅੰਤਰ-ਜ਼ਿਲ੍ਹਾ ਅਥਲੈਟਿਕ ਖੇਡਾਂ ਵਿੱਚੋਂ ਗੁਰੂ ਨਾਨਕ ਪਬਲਿਕ ਸਕੂਲ, ਸਰਾਭਾ ਨਗਰ ਦੀ ਵਿਦਿਆਰਥਣ ਰਮਨਇੰਦਰ ਕੌਰ ਨੇ ਲੜਕੀਆਂ ਅੰਡਰ-19 ਦੀ 100 ਮੀਟਰ ਦੌੜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨੇ ਦਾ ਤਗਮਾ ਆਪਣੇ ਨਾਂ ਕੀਤਾ ਹੈ। ਇਸ ਪ੍ਰਾਪਤੀ ’ਤੇ ਸਕੂਲ ਦੀ ਪ੍ਰਿੰਸੀਪਲ ਪਰਵਿੰਦਰ ਕੌਰ ਨੇ ਖਿਡਾਰਨ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਭੁਪਿੰਦਰ ਸਿੰਘ ਨੂੰ ਵਧਾਈ ਦਿੱਤੀ। ਉਨਾਂ ਕਿਹਾ ਕਿ ਚੰਗੀ ਅਗਵਾਈ ਅਤੇ ਮਿਹਨਤ ਸਦਕਾ ਹੀ ਰਮਨਇੰਦਰ ਨੇ ਇਹ ਪ੍ਰਾਪਤੀ ਹਾਸਲ ਕੀਤੀ ਹੈ। ਸਕੂਲ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸੁਰਿੰਦਰ ਸਿੰਘ ਰਿਆਤ ਨੇ ਵੀ ਖਿਡਾਰਨ ਨੂੰ ਵਧਾਈ ਦਿੰਦਿਆਂ ਭਵਿੱਖ ’ਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।