ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਟੋਨੀਓ ਗੁਟੇਰੇਜ਼ ਨਾਲ ਫੋਨ ਉੱਤੇ ਹੋਈ ਗੱਲਬਾਤ ਦੌਰਾਨ ਕਸ਼ਮੀਰ ਦਾ ਮੁੱਦਾ ਉਠਾਇਆ। ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੇ ਬਿਨਾਂ ਇਹ ਜਾਣਕਾਰੀ ਦਿੱਤੀ।
ਭਾਰਤ ਵੱਲੋਂ ਪਾਕਿਸਤਾਨੀ ਪ੍ਰਧਾਨ ਮੰਤਰੀ ਨੂੰ ਸਖ਼ਤ ਜਵਾਬ ਦਿੰਦੇ ਹੋਏ ਪਾਕਿਸਤਾਨ ਨੂੰ ਆਪਣੇ ਕੰਮ ਨਾਲ ਮਤਲਬ ਰੱਖਣ ਅਤੇ ਕਸ਼ਮੀਰ ਨੂੰ ਭਾਰਤ ਦਾ ਅਟੁੱਟ ਹਿੱਸਾ ਦੱਸਣ ਸਬੰਧੀ ਸੰਯੁਕਤ ਰਾਸ਼ਟਰ ਦੀ ਰਾਇ ਪੁੱਛਣ ਉੱਤੇ ਦੁਜਾਰਿਕ ਨੇ ਕਿਹਾ ਕਿ ਕਸ਼ਮੀਰ ਉੱਤੇ ਉਨ੍ਹਾਂ ਦੇ ਰੁਖ ਨੂੰ ਦੁਹਰਾਇਆ ਗਿਆ ਹੈ। ਸੁਰੱਖਿਆ ਕੌਂਸਲ ਦੇ ਆਦੇਸ਼ ਅਨੁਸਾਰ ਇਕ ਆਬਜ਼ਰਵਰ ਸਮੂਹ ਹੈ। ਉਨ੍ਹਾਂ ਦਾ ਇਸ਼ਾਰਾ ਭਾਰਤ ਤੇ ਪਾਕਿਸਤਾਨ ਵਿੱਚ ਸੰਯੁਕਤ ਰਾਸ਼ਟਰ ਸੈਨਿਕ ਆਬਜ਼ਰਵਰ ਸਮੂਹ ਵੱਲ ਸੀ। ਦੁਜਾਰਿਕ ਨੇ ਦੱਸਿਆ ਕਿ ਪਾਕਿਸਤਾਨੀ ਪ੍ਰਧਾਨ ਮੰਤਰੀ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਨਾਲ ਗੱਲ ਕਰਨਾ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਇਹ ਆਮ ਗੱਲ ਹੈ ਕਿ ਜਨਰਲ ਸਕੱਤਰ ਸਰਕਾਰਾਂ ਅਤੇ ਰਾਸ਼ਟਰਾਂ ਦੇ ਮੁਖੀਆਂ ਨਾਲ ਗੱਲਬਾਤ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਗੱਲ ਦੀ ਪੁਸ਼ਟੀ ਕਰਦੇ ਹਨ ਕਿ ਫੋਨ ਉੱਤੇ ਗੱਲਬਾਤ ਹੋਈ ਹੈ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਕਸ਼ਮੀਰ ਮੁੱਦਾ ਉਠਾਇਆ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਹਾਲ ਹੀ ਵਿੱਚ ਟਵੀਟ ਕੀਤਾ ਸੀ ਕਿ ਕਸ਼ਮੀਰੀਆਂ ਨੂੰ ਉਨ੍ਹਾਂ ਦੇ ਭਵਿੱਖ ਦਾ ਫ਼ੈਸਲਾ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।
World ਇਮਰਾਨ ਨੇ ਸੰਯੁਕਤ ਰਾਸ਼ਟਰ ਦੇ ਮੁਖੀ ਕੋਲ ਕਸ਼ਮੀਰ ਮੁੱਦਾ ਚੁੱਕਿਆ