ਈ ਗਵਰਨੈਂਸ ਵਿਵਸਥਾ ਲਾਗੂ ਕਰੇਗੀ ਸਰਕਾਰ: ਸਿੱਧੂ

ਭਵਿੱਖ ਵਿੱਚ ਅਜਿਹੀਆਂ ਗੜਬੜੀਆਂ ਨੂੰ ਰੋਕਣ ਲਈ ਸੂਬਾ ਸਰਕਾਰ ਵਲੋਂ ਚੁੱਕੇ ਕਦਮਾਂ ਬਾਰੇ ਜਾਣਕਾਰੀ ਦਿੰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਈ ਗਵਰਨੈਸ ਵਿਵਸਥਾ ਲਾਗੂ ਕੀਤੀ ਜਾ ਰਹੀ ਹੈ ਜਿਸ ਤਹਿਤ ਸੂਬੇ ਵਿੱਚ ਸਾਰੀਆਂ ਇਮਾਰਤਾਂ ਦੇ ਸੈਟੇਲਾਈਟ ਨਕਸ਼ੇ ਤਿਆਰ ਕੀਤੇ ਜਾ ਰਹੇ ਹਨ ਅਤੇ ਸਾਰੀਆਂ ਸਰਕਾਰੀ ਜਾਇਦਾਦਾਂ ਦੇ ਵੇਰਵਿਆਂ ਦਾ ਕੰਪਿਊਟਰੀਕਰਨ ਹੋਵੇਗਾ। ਉਨ੍ਹਾਂ ਕਿਹਾ ਕਿ ਨਕਸ਼ਿਆਂ ਦੀ ਮਨਜ਼ੂਰੀ ਲਈ ਆਨ ਲਾਈਨ ਵਿਵਸਥਾ ਲਾਗੂ ਕੀਤੀ ਗਈ ਹੈ ਅਤੇ ਇਸ ਕੰਮ ਲਈ ਸੂਬੇ ਵਿੱਚ 450 ਆਰਕੀਟੈਕਟਾਂ ਨੂੰ ਅਧਿਕਾਰਤ ਕੀਤਾ ਗਿਆ ਹੈ।