ਛੱਤੀਸਗੜ੍ਹ ਵਿਚ ਵਿਧਾਨ ਸਭਾ ਚੋਣਾਂ ਦੇ ਦੂਜੇ ਗੇੜ ਵਿੱਚ ਮੰਗਲਵਾਰ ਸ਼ਾਮ ਛੇ ਵਜੇ ਤੱਕ 71.93 ਫੀਸਦੀ ਮਤਦਾਨ ਰਿਕਾਰਡ ਕੀਤਾ ਗਿਆ।
ਚੋਣ ਕਮਿਸ਼ਨ ਨੇ ਦੱਸਿਆ ਕਿ ਚੋਣਾਂ ਦਾ ਕਾਰਜ ਮੰਗਲਵਾਰ ਨੂੰ ਅਮਨ ਸ਼ਾਂਤੀ ਨਾਲ ਸਮਾਪਤ ਹੋਇਆ ਅਤੇ ਕਿਸੇ ਤਰ੍ਹਾਂ ਦੀ ਹਿੰਸਾ ਦੀ ਕੋਈ ਸੂਚਨਾ ਨਹੀਂ ਹੈ। ਡਿਪਟੀ ਚੋਣ ਕਮਿਸ਼ਨਰ ਉਮੇਸ਼ ਸਿਨਹਾ ਨੇ ਇਥੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਮਤਦਾਨ ਦੀ ਗਿਣਤੀ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ ਕਿਉਂਕਿ ਲੋਕ ਅਜੇ ਤਕ ਕਤਾਰਾਂ ਵਿੱਚ ਖੜ੍ਹੇ ਆਪਣੀ ਵਾਰੀ ਦੀ ਉਡੀਕ ਕਰ ਰਹੇ ਸਨ।
ਉਨ੍ਹਾਂ ਦੱਸਿਆ ਕਿ ਇਹ ਮਤਦਾਨ 2013 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹੋਏ 71.13 ਫੀਸਦੀ ਮਤਦਾਨ ਤੋਂ ਥੋੜ੍ਹਾ ਜ਼ਿਆਦਾ ਹੈ। ਸ੍ਰੀ ਸਿਨਹਾ ਨੇ ਕਿਹਾ ਕਿ ਇਸ ਮਤਦਾਨ ਦੌਰਾਨ ਬਜ਼ੁਰਗ ਵੋਟਰਾਂ, ਇਥੋਂ ਤਕ ਕਿ 100 ਸਾਲ ਤੋਂ ਵਧ ਦੇ ਬਜ਼ੁਰਗ ਵੋਟਰਾਂ ਨੇ ਵੀ ਆਪਣੇ ਮਤ ਦਾ ਇਸਤੇਮਾਲ ਕੀਤਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਅਜਿਹੇ ਲੋਕਾਂ ਲਈ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਸਨ। ਦੂਜੇ ਗੇੜ ਦੀਆਂ ਵੋਟਾਂ ਦੌਰਾਨ ਫਿਲਹਾਲ ਕਿਸੇ ਤਰ੍ਹਾਂ ਦੀ ਹਿੰਸਕ ਘਟਨਾ ਵਾਪਰਨ ਦੀ ਸੂਚਨਾ ਨਹੀਂ ਮਿਲੀ।
INDIA ਛੱਤੀਸਗੜ੍ਹ: ਦੂਜੇ ਗੇੜ ਦੀਆਂ ਵੋਟਾਂ ’ਚ ਹੋਇਆ 71.93 ਫੀਸਦੀ ਮਤਦਾਨ