ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਅਗਵਾਈ ਹੇਠ ਅੱਜ ਦੇਸ਼ ਵਾਸੀਆਂ ਨੇ ਭਾਰਤੀ ਸੰਵਿਧਾਨ ਦੇ ਘਾੜੇ ਬਾਬਾਸਾਹਿਬ ਡਾ. ਬੀ ਆਰ ਅੰਬੇਡਕਰ ਨੂੰ ਉਨ੍ਹਾਂ ਦੀ 63ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ। ਸ੍ਰੀ ਕੋਵਿੰਦ , ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਥੇ ਰਾਸ਼ਟਰਪਤੀ ਭਵਨ ਦੇ ਲਾਅਨ ਵਿਚ ਦਲਿਤਾਂ ਦੇ ਮਸੀਹਾ ਡਾ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ। ਲੋਕ ਸਭਾ ਦੀ ਸਪੀਕਰ ਸੁਮਿਤਰਾ ਮਹਾਜਨ ਵਲੋਂ ਕਈ ਹੋਰ ਸੰਸਦ ਮੈਂਬਰਾਂ ਤੇ ਮੰਤਰੀਆਂ ਨਾਲ ਭਾਰਤੀ ਸੰਵਿਧਾਨ ਦੇ ਪਿਤਾਮਾ ਨੂੰ ਸ਼ਰਧਾਂਜਲੀ ਭੇਟ ਕੀਤੀ। ਸ੍ਰੀ ਨਾਇਡੂ ਨੇ ਆਪਣੇ ਟਵੀਟ ਵਿਚ ਕਿਹਾ ‘‘ ਉਨ੍ਹਾਂ ਹਾਸ਼ੀਏ ’ਤੇ ਧੱਕੇ ਲੋਕਾਂ ਦੇ ਕਾਜ਼ ਦੀ ਪੈਰਵੀ ਕੀਤੀ। ਬਾਬਾ ਸਾਹਿਬਜੀ ਨੂੰ ਸੱਚੀ ਸ਼ਰਧਾਂਜਲੀ ਇਕ ਸਮਾਨਤਾਵਾਦੀ ਸਮਾਜ ਸਿਰਜਣਾ ਤੇ ਜਨਤਕ ਜੀਵਨ ਵਿਚ ਉਚ ਕਦਰਾਂ ਕੀਮਤਾਂ ਦਾ ਝੰਡਾ ਉੱਚਾ ਰੱਖਣਾ ਹੋਵੇਗਾ। ਸ੍ਰੀ ਮੋਦੀ ਨੇ ਟਵਿਟਰ ’ਤੇ ਅੰਬੇਡਕਰ ਦੀਆਂ ਕਿਰਤਾਂ ਤੇ ਯੋਗਦਾਨ ਦਾ ਗੁਣਗਾਨ ਕੀਤਾ।
INDIA ਰਾਸ਼ਟਰਪਤੀ ਕੋਵਿੰਦ ਦੀ ਅਗਵਾਈ ਹੇਠ ਅੰਬੇਡਕਰ ਨੂੰ ਸ਼ਰਧਾਂਜਲੀਆਂ