ਸੀਬੀਆਈ ਬਨਾਮ ਸੀਬੀਆਈ ਕੇਸ ਦੀ ਸੁਪਰੀਮ ਕੋਰਟ ’ਚ ਸੁਣਵਾਈ ਅੱਜ

ਨਵੀਂ ਦਿੱਲੀ: ਭ੍ਰਿਸ਼ਟਾਚਾਰ ਦੇ ਦੋਸ਼ਾਂ ਬਾਅਦ ਸੀਬੀਆਈ ਦੇ ਡਾਇਰੈਕਟਰ ਆਲੋਕ ਵਰਮਾ ਨੂੰ ਸਰਕਾਰ ਵੱਲੋਂ ਡਿਊਟੀ ਤੋਂ ਰੋਕਣ ਅਤੇ ਛੁੱਟੀ ਉੱਤੇ ਭੇਜਣ ਦੇ ਸਰਕਾਰੀ ਹੁਕਮਾਂ ਨੂੰ ਚੁਣੌਤੀ ਦਿੰਦੀ ਵਰਮਾ ਦੀ ਪਟੀਸ਼ਨ ਉੱਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗੀ। ਇਹ ਆਸ ਹੈ ਕਿ ਵਰਮਾ ਦੀ ਪਟੀਸ਼ਨ ਉੱਤੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲਾ ਬੈਂਚ ਸੁਣਵਾਈ ਕਰੇਗਾ।