ਬੀਤੇ ਦਿਨੀਂ ਤੇਜ਼ਧਾਰ ਹਥਿਆਰ ਦੀ ਨੋਕ ’ਤੇ ਇਕ ਦੁਕਾਨਦਾਰ ਕੋਲੋਂ 5 ਹਜ਼ਾਰ ਰੁਪਏ ਲੁੱਟਣ ਵਾਲੇ ਦੋ ਦੋਸ਼ੀਆਂ ਨੂੰ ਸਿਟੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਦੀ ਪਛਾਣ ਜਗਦੀਸ਼ ਕੁਮਾਰ ਵਾਸੀ ਵੱਡੀ ਮਿਆਣੀ ਅਤੇ ਹਰਪ੍ਰੀਤ ਸਿੰਘ ਵਾਸੀ ਲੰਗਰਪੁਰ ਵਜੋਂ ਹੋਈ ਹੈ। ਮੁਹੱਲਾ ਪ੍ਰੇਮਗੜ੍ਹ ਵਾਸੀ ਭੁਪੇਸ਼ ਸੈਣੀ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਇਕ ਮੋਟਰ ਸਾਈਕਲ (ਪੀ.ਬੀ-21-ਈ-1752) ’ਤੇ ਸਵਾਰ ਦੋ ਨੌਜਵਾਨ ਉਸ ਦੀ ਦੁਕਾਨ ’ਤੇ ਆਏ ਅਤੇ ਚਾਕੂ ਦਿਖਾ ਕੇ ਉਸ ਕੋਲੋਂ 5 ਹਜ਼ਾਰ ਰੁਪਏ ਲੁੱਟ ਕੇ ਲੈ ਗਏ। ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਅੱਜ ਪੁਲੀਸ ਨੇ ਇਨ੍ਹਾਂ ਨੂੰ ਕਾਬੂ ਕਰ ਲਿਆ। ਪੁਲੀਸ ਨੇ ਵਾਰਦਾਤ ਵਿੱਚ ਵਰਤਿਆ ਮੋਟਰ ਸਾਈਕਲ ਅਤੇ ਲੁੱਟੇ 5 ਹਜ਼ਾਰ ਰੁਪਏ ਵਿਚੋਂ ਇਕ ਹਜ਼ਾਰ ਰੁਪਏ ਦੀ ਨਕਦੀ ਵੀ ਬਰਾਮਦ ਕਰ ਲਈ। ਹਰਪ੍ਰੀਤ ਸਿੰਘ ’ਤੇ ਪਹਿਲਾਂ ਵੀ ਕੇਸ ਦਰਜ ਹੈ ਅਤੇ ਅਦਾਤਲ ਵੱਲੋਂ ਉਸ ਨੂੰ ਭਗੌੜਾ ਘੋਸ਼ਿਤ ਕੀਤਾ ਹੋਇਆ ਹੈ। ਪੁਲੀਸ ਵੱਲੋਂ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਹੋਰ ਵਾਰਦਾਤਾਂ ਨਾਲ ਇਨ੍ਹਾਂ ਦੇ ਸਬੰਧ ਦਾ ਵੀ ਪਤਾ ਲਗਾਇਆ ਜਾ ਸਕੇ।
INDIA ਹਥਿਆਰ ਦੀ ਨੋਕ ’ਤੇ ਦੁਕਾਨ ਤੋਂ ਲੁੱਟ ਖੋਹ ਕਰਨ ਵਾਲੇ ਕਾਬੂ