ਸਿਆਸੀ ਪਾਰਟੀਆਂ ਨੂੰ ਪੰਜਾਬ ਦੇ ਹਿੱਤਾਂ ਨਾਲ ਕੋਈ ਸਰੋਕਾਰ ਨਹੀਂ: ਮਾਨ

ਅਕਾਲੀ ਦਲ ਅੰਮ੍ਰਿਤਸਰ ਦੀ ਸਟੇਜ ਤੋਂ ਜਿਵੇਂ ਹੀ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੰਬੋਧਨ ਕਰਨਾ ਸ਼ੁਰੂ ਕੀਤਾ ਤਾਂ ਪੰਡਾਲ ਵਿੱਚ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲੱਗਣੇ ਸ਼ੁਰੂ ਹੋ ਗਏ। ਸ੍ਰੀ ਮਾਨ ਨੇ ਸਾਰੀਆਂ ਸਿਆਸੀ ਪਾਰਟੀਆਂ ’ਤੇ ਵਰ੍ਹਦਿਆਂ ਕਿਹਾ ਕਿ ‘ਆਪ’, ਕਾਂਗਰਸ, ਅਕਾਲੀ-ਭਾਜਪਾ ਗੱਠਜੋੜ ਮੌਕਾਪ੍ਰਸਤ ਹਨ, ਜਿਨ੍ਹਾਂ ਨੂੰ ਪੰਥ ਅਤੇ ਪੰਜਾਬ ਦੇ ਹਿੱਤਾਂ ਨਾਲ ਕੋਈ ਸਾਰੋਕਾਰ ਨਹੀਂ। ਅੱਜ ਦਾ ਦਿਨ ਸਿੱਖ ਕੌਮ ਲਈ ਬੇਇਨਸਾਫ਼ੀ ਅਤੇ ਗੁਲਾਮੀ ਦਾ 72ਵਾਂ ਵਰ੍ਹਾ ਹੈ।
ਉਨ੍ਹਾਂ ਕਿਹਾ ‘‘ਸਿੱਖ ਇੱਕ ਵੱਖਰੀ ਕੌਮ ਹੈ ਅਤੇ ਖਾਲਸਿਤਾਨ ਸਾਡਾ ਸੰਵਿਧਾਨਿਕ ਹੱਕ ਹੈ, ਜੋ ਅਸੀਂ ਕਾਨੂੰਨੀ ਲੜਾਈ ਲੜ ਕੇ ਹਾਸਲ ਕੀਤਾ ਹੈ।’’ ਉਨ੍ਹਾਂ ਕਿਹਾ ਕਿ ਦੇਸ਼ ਦੀ ਵੰਡ ਸਮੇਂ ਮਹਾਤਮਾ ਗਾਂਧੀ ਅਤੇ ਜਵਾਹਰ ਲਾਲ ਨਹਿਰੂ ਨੇ ਸਿੱਖਾਂ ਨਾਲ ਜਿਹੜੇ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ ਵਿੱਚ ਜਿਹੜੇ ਮੁਲਜ਼ਮਾਂ ਦੇ ਨਾਮ ਜਸਟਿਸ ਰਣਜੀਤ ਸਿੰਘ ਕਮਸ਼ਿਨ ਦੀ ਜਾਂਚ ’ਚ ਸਾਹਮਣੇ ਆਏ ਹਨ, ਉਨ੍ਹਾਂ ਨੂੰ ਸਰਕਾਰ ਤੁਰੰਤ ਸਖ਼ਤ ਸਜ਼ਾ ਦੇਵੇ।
ਉਨ੍ਹਾਂ ਕਿਹਾ ਕਿ ਅੱਜ ਦਾ ਇਹ ਇਕੱਠ ਮੰਗ ਕਰਦਾ ਹੈ ਕਿ ਬਹਿਬਲ ਕਲਾਂ ਵਿੱਚ ਪੁਲੀਸ ਦੀ ਗੋਲੀ ਨਾਲ ਸ਼ਹੀਦ ਕੀਤੇ ਗਏ ਦੋ ਸਿੱਖ ਨੌਜਵਾਨਾਂ ਦੇ ਕਾਤਲਾਂ ਅਤੇ ਗੋਲੀ ਚਲਾਉਣ ਦਾ ਹੁਕਮ ਦੇਣ ਵਾਲੇ ਉੱਚ ਅਧਿਕਾਰੀਆਂ ਨੂੰ ਵੀ ਸਖ਼ਤ ਸਜ਼ਾ ਦਿੱਤੀ ਜਾਵੇ, ਤਾਂ ਜੋ ਪਰਿਵਾਰ ਨੂੰ ਇਨਸਾਫ ਮਿਲ ਸਕੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਮੇਤ ਬਾਹਰਲੇ ਸੂਬਿਆਂ ਦੀਆਂ ਜੇਲ੍ਹਾਂ ਵਿੱਚ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਸ੍ਰੀ ਮਾਨ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਸਾਧ ਦੀ ਮੁਆਫ਼ੀ ਲਈ ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀ ਹ