ਸੰਸਦੀ ਉਪ ਚੋਣ ਲਈ ਜਗਮੀਤ ਸਿੰਘ ਨੂੰ ਉਮੀਦਵਾਰ ਐਲਾਨਿਆ

ਕੈਨੇਡਾ ਦੀ ਤੀਜੀ ਵੱਡੀ ਪਾਰਟੀ ਐਨਡੀਪੀ ਦੇ ਪ੍ਰਧਾਨ ਜਗਮੀਤ ਸਿੰਘ ਦਾ ਨਾਮ ਬਰਨਬੀ ਲੋਕ ਸਭਾ ਉਪ ਚੋਣ ਲਈ ਪਾਰਟੀ ਉਮੀਦਵਾਰ ਵਜੋਂ ਅੱਜ ਰਸਮੀ ਤੌਰ ’ਤੇ ਐਲਾਨ ਦਿੱਤਾ ਗਿਆ ਹੈ। ਇਹ ਸੀਟ ਇਸੇ ਪਾਰਟੀ ਦੇ ਮੈਂਬਰ ਕੈਨੇਡੀ ਸਟੀਵਰਟ ਵੱਲੋਂ ਵੈਨਕੂਵਰ ਤੋਂ ਮੇਅਰ ਦੀ ਚੋਣ ਲੜਨ ਲਈ ਦਿੱਤੇ ਅਸਤੀਫ਼ੇ ਕਾਰਨ ਖਾਲੀ ਹੋ ਗਈ ਹੈ। ਇਸ ਤੋਂ ਪਹਿਲਾਂ ਜਗਮੀਤ ਸਿੰਘ ਓਂਟਾਰੀਓ ਸੂਬੇ ਤੋਂ ਵਿਧਾਇਕ ਸਨ। ਉਹ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਉਪ ਨੇਤਾ ਵੀ ਰਹੇ। ਪਾਰਟੀ ਸਮਰਥਕਾਂ ਵੱਲੋਂ ਅੱਜ ਰਸਮੀ ਤੌਰ ’ਤੇ ਉਮੀਦਵਾਰ ਵਜੋਂ ਉਨ੍ਹਾਂ ਦੀ ਚੋਣ ਕੀਤੀ ਗਈ। ਇਸ ਮੌਕੇ ਜਗਮੀਤ ਸਿੰਘ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਵੱਲੋਂ ਸੌਂਪੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ।