ਕੇਜਰੀਵਾਲ ਅਤੇ ਸਾਥੀ ਦੰਗਾ ਕਰਨ ਦੇ ਦੋਸ਼ ਤੋਂ ਮੁਕਤ

ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਹੋਰ ਛੇ ਜਣਿਆਂ ਨੂੰ ਤਤਕਾਲੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਰਿਹਾਇਸ਼ ਨੇੜੇ ਦੰਗਾ ਕਰਨ ਦੇ ਦੋਸ਼ਾਂ ਤੋਂ ਮੁਕਤ ਕਰ ਦਿੱਤਾ ਹੈ। ਵਧੀਕ ਮੁੱਖ ਮੈਟਰੋਪੋਲਿਟਨ ਮੈਜਿਸਟਰੇਟ ਸਮਰ ਵਿਸ਼ਾਲ ਨੇ ਸ੍ਰੀ ਕੇਜਰੀਵਾਲ ’ਤੇ ਦਿੱਲੀ ਪੁਲੀਸ ਵੱਲੋਂ ਲਾਏ ਦੋਸ਼ਾਂ ਨੂੰ ਰੱਦ ਕਰ ਦਿੱਤਾ। ਅਦਾਲਤ ਵਿੱਚ ਪੇਸ਼ ਮੁਕੱਦਮੇ ਮੁਤਾਬਕ 26 ਅਗਸਤ 2012 ਨੂੰ ਕੇਜਰੀਵਾਲ ਤੇ ਹੋਰ ‘ਆਪ’ ਕਾਰਕੁਨਾਂ ਨੇ ਕੋਲਾ ਘੁਟਾਲੇ ਨੂੰ ਲੈ ਕੇ ਤਤਕਾਲੀ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਰੋਸ ਪ੍ਰਦਰਸ਼ਨ ਕੀਤਾ ਸੀ।