ਨੰਬਰਦਾਰ ਯੂਨੀਅਨ ਦੀ ਮੀਟਿੰਗ 1 ਨੂੰ – ਅਸ਼ੋਕ ਸੰਧੂ ਨੰਬਰਦਾਰ

ਨੂਰਮਹਿਲ (ਹਰਜਿੰਦਰ ਛਾਬੜਾ)-ਨੰਬਰਦਾਰ ਯੂਨੀਅਨ ਜ਼ਿਲਾ ਜਲੰਧਰ ਦੇ ਪ੍ਰਧਾਨ ਲਾਇਨ ਅਸ਼ੋਕ ਸੰਧੂ ਨੰਬਰਦਾਰ ਨੂਰਮਹਿਲ ਨੇ ਦੱਸਿਆ ਕਿ ਸਬ-ਤਹਿਸੀਲ ਨੂਰਮਹਿਲ ਦੇ ਸਮੂਹ ਨੰਬਰਦਾਰ ਸਾਹਿਬਾਨਾਂ ਦੀ ਇੱਕ ਜਰੂਰੀ ਮੀਟਿੰਗ ਨਵੇਂ ਸਾਲ ਦੇ ਮੌਕੇ 1 ਜਨਵਰੀ 2019 ਦਿਨ ਮੰਗਲਵਾਰ ਨੂੰ ਸਵੇਰੇ 10.30 ਵਜੇ ਤਹਿਸੀਲ ਕੰਪਲੈਕਸ ਨੂਰਮਹਿਲ ਵਿਖੇ ਹੋਵੇਗੀ । ਇਸ ਮੀਟਿੰਗ ਵਿੱਚ ਸਾਲ 2018 ਦੇ ਕੰਮਾਂ-ਕਾਜਾਂ ਦਾ ਲੇਖਾ-ਜੋਖਾ ਅਤੇ ਪੰਜਾਬ ਸਰਕਾਰ ਵੱਲੋਂ ਨੰਬਰਦਾਰ ਸਾਹਿਬਾਨਾਂ ਦੀਆਂ ਮੰਗਾਂ ਨਾ ਮੰਨਣ ਸੰਬੰਧੀ ਵਿਸ਼ੇਸ਼ ਚਰਚਾ ਕੀਤੀ ਜਾਵੇਗੀ। ਸਮੂਹ ਨੰਬਰਦਾਰ ਸਾਹਿਬਾਨ ਸਮੇਂ ਸਿਰ ਪਹੁੰਚਣ ਦੀ ਕਿਰਪਾਲਤਾ ਕਰਨ।