ਰਾਜਸਥਾਨ ਵਿਚ ਕਿਸਾਨ ਕਰਜ਼ਾ ਮੁਆਫ਼ੀ ਸਬੰਧੀ ਬਣਾਏ ਇਕ ਅੰਤਰ-ਵਿਭਾਗੀ ਪੈਨਲ ਨੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਖ਼ੁਦਕੁਸ਼ੀ ਕਰ ਗਏ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦੀ ਸਿਫ਼ਾਰਸ਼ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਕਰਜ਼ਾ ਮੁਆਫ਼ੀ 2014 ਤੋਂ 2018 ਲਈ ਦਿੱਤੀ ਜਾਵੇਗੀ। ਇਸ ਸਬੰਧੀ ਫ਼ੈਸਲਾ ਸ਼ਹਿਰੀ ਵਿਕਾਸ ਮੰਤਰੀ ਸ਼ਾਂਤੀ ਧਾਰੀਵਾਲ ਦੀ ਅਗਵਾਈ ਵਿਚ ਹੋਈ ਮੀਟਿੰਗ ’ਚ ਲਿਆ ਗਿਆ। ਅਜਿਹੇ ਕਿਸਾਨਾਂ ਦੀ ਗਿਣਤੀ 70 ਦੱਸੀ ਗਈ ਹੈ। ਧਾਰੀਵਾਲ ਨੇ ਕਿਹਾ ਕਿ ਉਹ ਸਰਕਾਰ ਨੂੰ ਕਰਜ਼ਾ ਮੁਆਫ਼ੀ ਦੀ ਸਿਫ਼ਾਰਸ਼ ਕਰਨਗੇ।
INDIA ਖ਼ੁਦਕੁਸ਼ੀ ਕਰ ਗਏ ਕਿਸਾਨਾਂ ਦਾ ਕਰਜ਼ ਮੁਆਫ਼ ਕਰੇਗੀ ਰਾਜਸਥਾਨ ਸਰਕਾਰ