ਲੋਕਪਾਲ ਮੁੱਦੇ ਉੱਤੇ ਅੰਨਾ ਹਜ਼ਾਰੇ ਵੱਲੋਂ ਭੁੱਖ ਹੜਤਾਲ ਅੱਜ ਤੋਂ

ਸਮਾਜਸੇਵੀ ਅੰਨਾ ਹਜ਼ਾਰੇ ਨੇ ਐਲਾਨ ਕੀਤਾ ਹੈ ਕਿ ਕੇਂਦਰ ਸਰਕਾਰ ਅਤੇ ਮਹਾਰਾਸ਼ਟਰ ਸਰਕਾਰ ਵੱਲੋਂ ਲੋਕਪਾਲ ਦੀ ਨਿਯੁਕਤੀ ਦਾ ਵਚਨ ਨਾ ਨਿਭਾਉਣ ਵਿਰੁੱਧ ਉਹ ਬੁੱਧਵਾਰ ਤੋਂ ਭੁੱਖ ਹੜਤਾਲ ਸ਼ੁਰੂ ਕਰਨਗੇ। ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਭੇਜੇ ਪੱਤਰ ਵਿਚ ਉਨ੍ਹਾਂ ਕਿਹਾ ਹੈ ਕਿ ਉਹ ਆਪਣੇ ਪਿੰਡ ਸਿੱਧੀ ਵਿਚ ਭੁੱਖ ਹੜਤਾਲ ਸ਼ੁਰੂ ਕਰਨਗੇ। ਸਿੱਂਧੀ ਮਹਾਰਾਸ਼ਟਰ ਦੇ ਅਹਿਮਦਨਗਰ ਜ਼ਿਲ੍ਹੇ ਵਿਚ ਪੈਂਦਾ ਹੈ।