ਮੋਦੀ ਸਰਕਾਰ ਨੇ ਵਿੱਤੀ ਸਾਲ 2019-20 ਲਈ ਪੇਸ਼ ਕੀਤੇ ਅੰਤਰਿਮ ਬਜਟ ਵਿੱਚ ਮਹਾਤਮਾ ਗਾਂਧੀ ਕੌਮੀ ਗ੍ਰਾਮੀਣ ਰੁਜ਼ਗਾਰ ਗਾਰੰਟੀ ਐਕਟ (ਮਗਨਰੇਗਾ) ਲਈ 60 ਹਜ਼ਾਰ ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ। ਇਹ ਰਾਸ਼ੀ ਮੌਜੂਦਾ ਵਿੱਤੀ ਵਰ੍ਹੇ ਲਈ ਰੱਖੇ 55 ਹਜ਼ਾਰ ਕਰੋੜ ਰੁਪਏ ਨਾਲੋਂ 11 ਫੀਸਦ ਵੱਧ ਹੈ। ਅਧਿਕਾਰਤ ਅੰਕੜਿਆਂ ਮੁਤਾਬਕ ਮੌਜੂਦਾ ਵਿੱਤੀ ਸਾਲ 2018-19 ਲਈ ਸੋਧੇ ਹੋਏ ਅਨੁਮਾਨਾਂ ਵਿੱਚ ਇਹ ਰਾਸ਼ੀ 61,084.09 ਕਰੋੜ ਰੁਪਏ ਸੀ। ਅੱਜ ਲੋਕ ਸਭਾ ਵਿੱਚ ਅੰਤਰਿਮ ਕੇਂਦਰੀ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਪਿਯੂਸ਼ ਗੋਇਲ ਨੇ ਮਗਨਰੇਗਾ ਲਈ ਵਿੱਤੀ ਸਾਲ 2019-20 ਲਈ 60 ਹਜ਼ਾਰ ਕਰੋੜ ਰੁਪਏ ਦੇ ਫੰਡ ਅਲਾਟ ਕੀਤੇ ਜਾਣ ਦਾ ਐਲਾਨ ਕੀਤਾ ਹੈ। -ਪੀਟੀਆਈ
INDIA ‘ਮਗਨਰੇਗਾ’ ਲਈ 60 ਹਜ਼ਾਰ ਕਰੋੜ ਰੁਪਏ ਦੀ ਤਜਵੀਜ਼